ਸੁਲਤਾਨਪੁਰ ਲੋਧੀ,ਕੈਬਰਿਜ ਇੰਟਰਨੈਸ਼ਨਲ ਸਕੂਲ ਸੁਲਤਾਨਪੁਰ ਲੋਧੀ ਦੀ ਐਚ.ਓ.ਡੀ ਸਾਇੰਸ ਡਿਪਾਰਟਮੈਂਟ ਤੇ ਕੋਡੀਨੇਟਰ "ਮੈਡਮ ਕੁਲਬੀਰ ਕੌਰ ਮਠਾੜੂ" ਨੇ ਕਿਹਾ ਅੱਜ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕਿਹਾ ਕਿ ''ਪਾਣੀ ਅਤਿ ਹੀ ਅਨਮੋਲ ਹੈ ਅਤੇ ਪਾਣੀ ਤੋਂ ਬਿਨ੍ਹਾਂ ਧਰਤੀ ਉਪਰ ਜੀਵਨ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ | ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਪਾਣੀ ਦੀ ਬਰਬਾਦੀ ਨਾ ਕਰੀਏ ਤੇ ਇਸਦੀ ਸੰਕੋਚ ਨਾਲ ਵਰਤੋਂ ਕਰਦੇ ਹੋਏ ਇਸਦੀ ਬੱਚਤ ਵੱਲ ਉਚੇਚਾ ਧਿਆਨ ਦੇਈਏ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਭਾਰੀ ਮਾਤਰਾ ਵਿਚ ਪਾਣੀ ਦੀ ਬਰਬਾਦੀ ਕੀਤੀ ਜਾਂਦੀ ਹੈ ਜੋ ਕਿ ਚੰਗੀ ਗੱਲ ਨਹੀਂ ਹੈ | ਉਨ੍ਹਾਂ ਕਿਹਾ ਕਿ ਧਰਤੀ ਦੇ ਹੇਠਲੇ ਪਾਣੀ ਦੇ ਨੀਵੇਂ ਹੋ ਰਹੇ ਪੱਧਰ ਸੰਬੰਧੀ ਮਾਹਿਰਾਂ ਵਲੋਂ ਜੋ ਜਾਣਕਾਰੀਆਂ ਦਿੱਤੀਆਂ ਜਾ ਰਹੀਆਂ ਹਨ, ਉਹ ਸਾਡੇ ਸਾਰਿਆਂ ਲਈ ਖਤਰੇ ਦੀ ਘੰਟੀ ਹਨ, ਇਸ ਲਈ ਜੇ ਅਸੀਂ ਹੁਣ ਵੀ ਨਾ ਸੰਭਲੇ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਮਾਫ਼ ਨਹੀਂ ਕਰਨਗੀਆਂ |