ICSE ISC Exams 2027: ਦਸਵੀਂ ਦੀਆਂ ਪ੍ਰੀਖਿਆਵਾਂ 15 ਫਰਵਰੀ ਅਤੇ ਬਾਰ੍ਹਵੀਂ ਦੀਆਂ 9 ਫਰਵਰੀ ਤੋਂ
- ਰਾਸ਼ਟਰੀ
- (Asia/Kolkata)
ICSE ISC Exams 2027: ਕੌਂਸਲ ਫਾਰ ਦਿ ਇੰਡੀਅਨ ਸਕੂਲ ਸਰਟੀਫਿਕੇਟ ਐਗਜ਼ਾਮੀਨੇਸ਼ਨਜ਼ (CISCE) ਦੀਆਂ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 15 ਫਰਵਰੀ 2027 ਤੋਂ ਸ਼ੁਰੂ ਹੋਣਗੀਆਂ, ਜਦਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 9 ਫਰਵਰੀ ਤੋਂ ਸ਼ੁਰੂ ਹੋਣਗੀਆਂ। ਇਹ ਜਾਣਕਾਰੀ ਕੌਂਸਲ ਦੇ ਮੁੱਖ ਕਾਰਜਕਾਰੀ ਅਧਿਕਾਰੀ ਜੋਸਫ਼ ਇਮੈਨੁਅਲ ਨੇ ਦਿੱਤੀ।
ਜਾਣਕਾਰੀ ਅਨੁਸਾਰ, ਦਸਵੀਂ ਜਮਾਤ ਦੀਆਂ ਪ੍ਰੀਖਿਆਵਾਂ 31 ਮਾਰਚ 2027 ਤੱਕ ਚੱਲਣਗੀਆਂ, ਜਦਕਿ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ 8 ਅਪ੍ਰੈਲ 2027 ਤੱਕ ਜਾਰੀ ਰਹਿਣਗੀਆਂ।
ਅਧਿਕਾਰਤ ਵੈੱਬਸਾਈਟ ’ਤੇ ਦੇਖ ਸਕਣਗੇ ਸਮਾਂ-ਸਾਰਣੀ
ਵਿਦਿਆਰਥੀ ਆਪਣੇ ਵਿਸ਼ਿਆਂ ਅਨੁਸਾਰ ਪ੍ਰੀਖਿਆਵਾਂ ਦੀਆਂ ਤਰੀਕਾਂ ਅਤੇ ਸਮਾਂ-ਸਾਰਣੀ ਕੌਂਸਲ ਦੀ ਅਧਿਕਾਰਤ ਵੈੱਬਸਾਈਟ ’ਤੇ ਦੇਖ ਸਕਦੇ ਹਨ। ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਪ੍ਰੀਖਿਆ ਨਾਲ ਸਬੰਧਤ ਜਾਣਕਾਰੀ ਲਈ ਕੌਂਸਲ ਦੀ ਅਧਿਕਾਰਤ ਵੈੱਬਸਾਈਟ ਦੀ ਜਾਂਚ ਕਰਨ।