ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਚੇਅਰਮੈਨ ਬਿੱਲਾ ਦਿਓਵਾਲ ਨੂੰ ਵੱਖ ਵੱਖ ਜਥੇਬੰਦੀਆਂ ਨੇ ਸਿਰੋਪਾ ਸਾਹਿਬ ਦੇ ਕੇ ਕੀਤਾ ਸਨਮਾਨਿਤ

ਹੁਸ਼ਿਆਰਪੁਰ, 4 ਸਤੰਬਰ(ਦਵਿੰਦਰ ਕੁਮਾਰ)- ਪਿੰਡ ਡਵਿੱਡਾ ਹਰਿਆਣਾ ਵਿਖੇ ਬੇਗਮਪੁਰਾ ਟਾਈਗਰ ਫੋਰਸ ਦੀ ਵਿਸ਼ੇਸ਼ ਮੀਟਿੰਗ ਬੇਗਮਪੁਰਾ ਟਾਈਗਰ ਫੋਰਸ ਦੇ ਕੌਮੀ ਚੇਅਰਮੈਨ ਬਿੱਲਾ ਦਿਓਵਾਲ ਜੀ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਵੱਖ ਵੱਖ ਜਥੇਬੰਦੀਆਂ, ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ, ਭਗਵਾਨ ਵਾਲਮੀਕ ਧਰਮ ਰਕਸ਼ਾ ਸਮਿਤੀ ਪੰਜਾਬ, ਕ੍ਰਿਸਚੀਅਨ ਫਰੰਟ ਪੰਜਾਬ ਦੇ ਪ੍ਰਧਾਨ ਲਾਰੈਂਸ ਚੌਧਰੀ, ਬੇਗਮਪੁਰਾ ਟਾਈਗਰ ਫੋਰਸ ਦੇ ਸਾਬਕਾ ਪ੍ਰਧਾਨ ਅਤੇ ਉੱਘੇ ਸਮਾਜ ਸੇਵੀ ਸੰਸਥਾਵਾਂ ਸ਼ਾਮਿਲ ਹੋਈਆਂ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਸਰਬ ਸਹਿਮਤੀ ਨਾਲ ਨਵੀਂਆਂ ਨਿਯੁਕਤੀਆਂ ਕੀਤੀਆਂ ਗਈਆਂ। ਜਿਸ ਵਿੱਚ ਪ੍ਰਿੰਸ ਭੂੰਗਾ ਨੂੰ ਜ਼ਿਲ੍ਹਾ ਇੰਚਾਰਜ ਹੁਸ਼ਿਆਰਪੁਰ ਅਤੇ ਸੰਦੀਪ ਡਵਿੱਡਾ ਹਰਿਆਣਾ ਨੂੰ ਜ਼ਿਲਾ ਜਨਰਲ ਸਕੱਤਰ, ਤਰਨਜੋਤ ਜ਼ਿਲ੍ਹਾ ਉਪ ਪ੍ਰਧਾਨ ਹੁਸ਼ਿਆਰਪੁਰ, ਧਰਮਵੀਰ ਭਾਟੀਆ ਪ੍ਰਧਾਨ ਮਾਹਿਲਪੁਰ, ਤਜਿੰਦਰ ਜ਼ਿਲਾ ਜੁਆਇੰਟ ਸੈਕਟਰੀ ਹੁਸ਼ਿਆਰਪੁਰ, ਅਜੇ ਕੁਮਾਰ ਨੂੰ ਚੱਬੇਵਾਲ ਤੋਂ ਪ੍ਰਧਾਨ ਦੀਆ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਇਸ ਮੌਕੇ ਫੋਰਸ ਦੇ ਕੌਮੀ ਪ੍ਰਧਾਨ ਅਸ਼ੋਕ ਸੱਲਣ ਜੀ ਨੇ ਬੋਲਦਿਆਂ ਕਿਹਾ ਕਿ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਪੰਜਾਬ ਦੀਆਂ ਸਾਰੀਆਂ ਦਲਿਤ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਸਮਾਜ ਦੀ ਏਕਤਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਇਕੱਤਰ ਕਰਕੇ ਇਕ ਮੰਚ ਤਿਆਰ ਕੀਤਾ ਜਾ ਰਿਹਾ ਹੈ। ਜਿਸ ਨਾਲ ਸਮਾਜ ਦੇ ਮੁੱਦਿਆਂ ਤੇ ਵਿਚਾਰ ਕਰਕੇ ਸਮਾਜ ਨੂੰ ਏਕਤਾ ਵੱਲ ਲਿਜਾਇਆ ਜਾਵੇਗਾ। ਗੁਰੂ ਰਵਿਦਾਸ ਟਾਈਗਰ ਫੋਰਸ ਦੇ ਰਾਸ਼ਟਰੀ ਪ੍ਰਧਾਨ ਪਰਮ ਮੋਹਨ ਲਾਲ ਭਟੋਆ ਜੀ ਅਤੇ ਪੰਜਾਬ ਪ੍ਰਧਾਨ ਜੱਸੀ ਤੱਲ੍ਹਣ ਜੀ ਨੇ ਬੇਗਮਪੁਰਾ ਟਾਈਗਰ ਫੋਰਸ ਦੀ ਨਵ ਨਿਯੁਕਤ ਬਾਡੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਫੋਰਸ ਵੱਲੋਂ ਸਮਾਜ ਲਈ ਕੀਤੇ ਗਏ ਕਾਰਜ ਸ਼ਲਾਘਾਯੋਗ ਹਨ ਅਤੇ ਅਸੀਂ ਭਰੋਸਾ ਦਿਵਾਉਂਦੇ ਹਾਂ ਕਿ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਸਮਾਜ ਦੀ ਇਕੱਤਰਤਾ ਕੀਤੀ ਜਾਵੇਗੀ। ਭਗਵਾਨ ਵਾਲਮੀਕ ਧਰਮ ਰਕਸ਼ਾ ਸਮਿਤੀ ਦੇ ਪੰਜਾਬ ਪ੍ਰਧਾਨ ਵਿਕਾਸ ਹੰਸ, ਕ੍ਰਿਸਚੀਅਨ ਫਰੰਟ ਦੇ ਪੰਜਾਬ ਪ੍ਰਧਾਨ ਲਾਰੈਂਸ ਚੌਧਰੀ, ਸ੍ਰੀ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਉਪ ਚੇਅਰਮੈਨ ਲਵਲੀ ਰੁਕਮਾਨ ਉਪ ਪ੍ਰਧਾਨ ਬਿੰਦਰ ਸਰੋਆ ਜਨਰਲ ਸਕੱਤਰ ਸੋਨੂੰ ਸਿੰਗੜੀਵਾਲ ਨੇ ਵਿਸ਼ਵਾਸ ਦਿਵਾਇਆ ਕਿ ਸਾਰੀਆਂ ਜਥੇਬੰਦੀਆਂ ਦੇ ਅਹੁਦੇਦਾਰ ਸਮਾਜ ਦੇ ਮਸਲੇ ਹੱਲ ਕਰਨ ਲਈ ਮੋਢੇ ਨਾਲ ਮੋਢਾ ਲਾ ਕੇ ਚੱਲਾਂਗੇ। ਬੇਗਮਪੁਰਾ ਟਾਈਗਰ ਫੋਰਸ ਦੇ ਪੰਜਾਬ ਪ੍ਰਧਾਨ ਤਾਰਾ ਚੰਦ, ਦੋਆਬਾ ਇੰਚਾਰਜ ਸੋਮ ਦੇਵ ਸੰਧੀ, ਦੋਆਬਾ ਪ੍ਰਧਾਨ ਅਮਰਜੀਤ ਸੰਧੀ, ਜ਼ਿਲ੍ਹਾ ਪ੍ਰਧਾਨ ਬੱਬੂ ਸਿੰਗੜੀਵਾਲ, ਜ਼ਿਲਾ ਵਾਈਸ ਪ੍ਰਧਾਨ ਬਿੱਟਾ ਬੱਸੀ, ਜ਼ਿਲ੍ਹਾ ਵਾਈਸ ਪ੍ਰਧਾਨ ਜਸਵਿੰਦਰ ਪੰਡੋਰੀ ਕੱਦ, ਜ਼ਿਲ੍ਹਾ ਸਕੱਤਰ ਉਂਕਾਰ ਬਜਰਾਵਰ, ਜ਼ਿਲ੍ਹਾ ਸਕੱਤਰ ਈਸ਼ ਕੁਮਾਰ, ਜ਼ਿਲ੍ਹਾ ਸਕੱਤਰ ਰਕੇਸ਼ ਸਿੰਗੜੀਵਾਲ, ਜ਼ਿਲ੍ਹਾ ਸਕੱਤਰ ਜੁਝਾਰ ਇਸਲਾਮਾਬਾਦ ਹਲਕਾ ਚੱਬੇਵਾਲ ਪ੍ਰਧਾਨ ਜਿੰਮੀ ਮੱਲ ਮਜਾਰਾ ਵਾਈਸ ਪ੍ਰਧਾਨ ਰਾਹੁਲ ਬਹਾਦਰਪੁਰ ਬਾਹੀਆਂ ਸਿਟੀ ਪ੍ਰਧਾਨ ਸਤਵੀਰ ਸੱਤੀ ਸਿਟੀ ਸੈਕਟਰੀ ਲਲਿਤ ਕੁਮਾਰ ਵੱਲੋਂ ਸਾਰੇ ਜਥੇਬੰਦੀਆਂ ਦਾ ਇਸ ਮੀਟਿੰਗ ਵਿਚ ਪਹੁੰਚਣ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਬੇਗਮਪੁਰਾ ਟਾਈਗਰ ਫੋਰਸ ਦੇ ਭਾਰੀ ਸੰਖਿਆ ਵਿਚ ਮੈਂਬਰ ਮੌਜੂਦ ਸਨ।