ਪਟਿਆਲਾ,ਅੱਜ ਆਪ ਪਾਰਟੀ ਦੇ ਪਟਿਆਲਾ ਵਿਖੇ ਸਰਹੰਦ ਰੋਡ ਤੇ ਬਣੇ ਦਫਤਰ ਵਿੱਚ ਸ੍ਰੀ ਚੇਤਨ ਸਿੰਘ ਜੌੜੇ ਮਾਜਰਾ(ਕੈਬਨਿਟ ਮਨਿਸਟਰ ਪੰਜਾਬ ਸਰਕਾਰ) ਪਾਰਟੀ ਦੇ ਜਨਰਲ ਸਕੱਤਰ ਸ.ਹਰਚੰਦ ਸਿੰਘ ਬਰਸਟ(ਚੇਅਰਮੈਨ ਮੰਡੀਕਰਨ ਬੋਰਡ ਪੰਜਾਬ)ਅਤੇ ਪਟਿਆਲਾ ਸ਼ਹਿਰ ਦੇ ਦਰਵੇਸ਼ ਐਮ ਐਲ ਏ ਸ.ਅਜੀਤ ਪਾਲ ਸਿੰਘ ਕੋਹਲੀ ਦੀ ਪ੍ਰੇਰਣਾ ਸਦਕਾ ਅਤੇ ਰਹਿਨੁਮਾਈ ਵਿੱਚ ਸ੍ਰੀ ਰਾਜਿੰਦਰ ਪਾਲ ਆਨੰਦ ਸਾਬਕਾ ਡੀਐਸਪੀ ਐਡਵੋਕੇਟ,ਸੂਬਾ ਪ੍ਰਧਾਨ ਪੰਜਾਬ ਪੁਲਿਸ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਪੰਜਾਬ,ਪੰਜਾਬ ਦੇ ਸਾਰੇ ਜਿਲਿਆਂ ਦੇ 23 ਪ੍ਰਧਾਨਾਂ ਸਮੇਤ ਤੇ ਵੱਡੀ ਗਿਣਤੀ ਵਿੱਚ ਹੋਰ ਮੈਂਬਰਾਂ ਨਾਲ ਆਪ ਪਾਰਟੀ ਵਿੱਚ ਸ਼ਾਮਿਲ ਹੋਏ ।ਇਸ ਸਮਾਰੋਹ ਵਿੱਚ ਬੋਲਦਿਆਂ ਹੋਇਆਂ ਕੈਬਨਿਟ ਮਨਿਸਟਰ ਸ.ਚੇਤਨ ਸਿੰਘ ਜੌੜੇ ਮਾਜਰਾ ਨੇ ਅਤੇ ਜਨਰਲ ਸਕੱਤਰ ਸਰਦਾਰ ਹਰਚੰਦ ਸਿੰਘ ਬਰਸਟ ਅਤੇ ਐਮ ਐਲ ਏ ਪਟਿਆਲਾ ਸਰਦਾਰ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਪੁਲਿਸ ਫੈਮਿਲੀ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਰਾਜਿੰਦਰ ਪਾਲ ਆਨੰਦ ਸਾਬਕਾ ਡੀਐਸਪੀ, ਐਡਵੋਕੇਟ ਦੇ ਆਪਣੇ 23 ਜ਼ਿਲਾ ਪ੍ਰਧਾਨਾਂ ਅਤੇ ਕਈ ਹੋਰ ਮੈਂਬਰਾਂ ਦੇ ਨਾਲ ਆਪ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਅਸੀਂ ਇਹਨਾਂ ਸਾਰਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਸਵਾਗਤ ਕਰਦੇ ਹਾਂ। ਇਹਨਾਂ ਸਾਰਿਆਂ ਦਾ ਸਾਡੀ ਪਾਰਟੀ ਵਿੱਚ ਸ਼ਾਮਿਲ ਹੋਣ ਕਰਕੇ ਪਾਰਟੀ ਨੂੰ ਬਹੁਤ ਬਲ ਮਿਲਿਆ ਹੈ ਤੇ ਪਾਰਟੀ ਹੋਰ ਮਜਬੂਤ ਹੋਈ ਹੈ। ਪਾਰਟੀ ਦਾ ਕੁਨਵਾ ਵੱਡੇ ਲੈਵਲ ਤੇ ਵਧਿਆ ਹੈ।ਸ਼੍ਰੀ ਰਾਜਿੰਦਰ ਪਾਲ ਆਨੰਦ ਸਾਬਕਾ ਡੀਐਸਪੀ ਐਡਵੋਕੇਟ ਸੂਬਾ ਪ੍ਰਧਾਨ ਪੰਜਾਬ ਪੁਲਿਸ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਪੰਜਾਬ ਨੇ ਵੀ ਪ੍ਰੈਸ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਪੰਜਾਬੀਆਂ ਦੇ ਦਿਲਾਂ ਦੀ ਧੜਕਨ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਨੇ ਸਾਡੇ ਪੰਜਾਬ ਨੂੰ(ਰੰਗਲਾ ਪੰਜਾਬ)ਬਣਾਉਣ ਦਾ ਜੋ ਸੁਪਨਾ ਲਿਆ ਹੈ ਉਸ ਨੂੰ ਪੂਰਾ ਕਰਨ ਲਈ ਅਤੇ 13 ਦੀਆਂ 13 ਲੋਕ ਸਭਾ ਸੀਟਾਂ ਤੇ ਆਪ ਪਾਰਟੀ ਦੇ ਸਾਰੇ ਦੇ ਸਾਰੇ ਕੈਂਡੀਡੇਟਾਂ ਨੂੰ ਜਿਤਾਉਣ ਲਈ, ਉਹ ਅਤੇ ਉਨਾਂ ਦੀ ਟੀਮ ਅੱਡੀ ਚੋਟੀ ਦਾ ਜ਼ੋਰ ਲਾ ਦੇਣਗੇ ਅਤੇ ਸਰਦਾਰ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੀ ਟੀਮ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਜੋ ਸੁਪਨਾ ਲਿਆ ਹੈ ਉਸ ਸੁਪਨੇ ਨੂੰ ਪੂਰਾ ਕਰਨ ਲਈ ਜੋ ਉਪਰਾਲੇ ਕੀਤੇ ਜਾ ਰਹੇ ਹਨ ਨੂੰ ਪੂਰਾ ਕਰਨ ਲਈ ਮੋਢੇ ਨਾਲ ਮੋਢਾ ਜੋੜ ਕੇ ਖੜਨਗੇ।ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਬਣਾਈਆਂ ਗਈਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ ਅਤੇ ਲੋਕਾਂ ਨੂੰ ਉਹਨਾਂ ਨੀਤੀਆਂ ਬਾਰੇ ਜਾਣੂ ਵੀ ਕਰਾਉਣਗੇ।ਆਪ ਪਾਰਟੀ ਨੂੰ ਜੁਆਇਨ ਕਰਨ ਤੋਂ ਬਾਅਦ ਸ਼੍ਰੀ ਰਾਜਿੰਦਰ ਪਾਲ ਆਨੰਦ ਸਾਬਕਾ ਡੀਐਸਪੀ,ਸੂਬਾ ਪ੍ਰਧਾਨ ਪੰਜਾਬ ਪੁਲਿਸ ਫੈਮਿਲੀ ਵੈਲਫੇਅਰ ਐਸੋਸੀਏਸ਼ਨ ਪੰਜਾਬ ਨੇ ਆਪਣੇ ਸਾਥੀਆਂ ਨਾਲ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਪਾਰਟੀ ਦੀ ਜਿੱਤ ਲਈ ਗੁਰੂ ਮਹਾਰਾਜ ਦਾ ਅਸ਼ੀਰਵਾਦ ਵੀ ਲਿਆ।