ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਨੌਸ਼ਹਿਰਾ ਪੰਨੂਆਂ ਦੀ ਸਗਤ ਵਲੋਂ ਕਢਿਆ ਗਿਆ ਨਗਰ ਕੀਰਤਨ
- ਪੰਥਕ ਮਸਲੇ ਅਤੇ ਖ਼ਬਰਾਂ
- 07 Jan,2020

ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਹਰ ਸਾਲ ਦੀ ਤਰ੍ਹਾਂ ਨੌਸ਼ਹਿਰਾ ਪਨੂੰਆ ਦੀ ਸੰਗਤ ਵੱਲੋ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ । ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਕੇ ਪੰਜ ਪਿਆਰਿਆਂ ਦੀ ਅਗੁਵਾਈ ਵਿਚ ਕੀਤੀ ਗਈ ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤ ਨੇ ਹਾਜਰੀ ਭਰੀ ਅਤੇ ਗੁਰਬਾਣੀ ਕੀਰਤਨ ਸਰਵਨ ਕੀਤਾ l ਨਗਰ ਕੀਰਤਨ ਦੌਰਾਨ ਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਬੈਂਡ ਅਤੇ ਗਤਕੇ ਦੇ ਜੌਹਰ ਦਿਖਾਏ । ਵੱਖ-ਵੱਖ ਸਥਾਨਾਂ ਤੇ ਸੰਗਤ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਅਤੇ ਲੰਗਰ ਲਗਾਏ ਗਏ l
Posted By:
