Punjab Infoline

ਪੰਜਾਬੀ

Amritsar Murder: ਦੀਵਾਲੀ ਦੀ ਰਾਤ ਅੰਮ੍ਰਿਤਸਰ ’ਚ ਗੋਲੀਬਾਰੀ, ਨੌਜਵਾਨ ਦਾ ਕਤਲ; ASI ਵੀ ਜ਼ਖ਼ਮੀ

09 Nov, 2026 11:35 AM

ਦੀਵਾਲੀ ਦੀ ਰਾਤ ਅੰਮ੍ਰਿਤਸਰ ਵਿੱਚ ਦੋ ਗੁੱਟਾਂ ਵਿਚਾਲੇ ਹੋਈ ਝੜਪ ਦੌਰਾਨ ਗੋਲੀਬਾਰੀ ਹੋ ਗਈ। ਇਸ ਘਟਨਾ ਵਿੱਚ ਇੱਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ, ਜਦਕਿ ਉੱਥੇ ਮੌਜੂਦ ਇੱਕ ਏਐਸਆਈ ਵੀ ਲੱਤ ਵਿੱਚ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਿਆ। ਉਸ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਗੋਲੀਬਾਰੀ ਸੋਨੇ ਦੇ ਲੈਣ-ਦੇਣ ਨੂੰ ਲੈ ਕੇ ਹੋਏ ਝਗੜੇ ਕਾਰਨ ਹੋਈ। ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਏਸੀਪੀ ਰਵਿੰਦਰ ਸਿੰਘ ਨੇ ਦਿੱਤੀ ਜਾਣਕਾਰੀ

ਏਸੀਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਦੋਵਾਂ ਧਿਰਾਂ ਵਿਚਾਲੇ ਹੋਏ ਝਗੜੇ ਅਤੇ ਗੋਲੀਬਾਰੀ ਕਰਨ ਵਾਲੇ ਨੌਜਵਾਨਾਂ ਦੀ ਭੂਮਿਕਾ ਦੀ ਜਾਂਚ ਕਰ ਰਹੀ ਹੈ। ਇਸ ਮਾਮਲੇ ਦੀ ਜਾਂਚ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੂੰ ਸੌਂਪੀ ਗਈ ਹੈ।

Latest News