ਸਰਕਾਰੀ ਸਕੂਲ ਬੁਰਜ ਸੇਮਾਂ ਵਿੱਚ ਅਧਿਆਪਕ ਅਤੇ ਮਾਪੇ ਮਿਲਣੀ ਕਰਵਾਈ।

ਤਲਵੰਡੀ ਸਾਬੋ,1ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਨੇੜਲੇ ਪਿੰਡ ਬੁਰਜ ਸੇਮਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਅੱਜ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ ਇਸ ਮੌਕੇ ਪਹਿਲੀ ਤੋਂ ਪੰਜਵੀਂ ਜਮਾਤ ਤੱਕ ਦੇ ਪਹਿਲੀ ਅਤੇ ਦੂਸਰੀ ਪੁਜੀਸਨ ਹਾਸਿਲ ਕਰਨ ਵਾਲੇ ਬੱਚਿਆ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਇਨਾਮ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁਖੀ ਸੈਂਟਰ ਹੈਡ ਟੀਚਰ ਰਣਜੀਤ ਸਿੰਘ ਬਰਾੜ, ਕਸ਼ਮੀਰ ਸਿੰਘ ਈਟੀਟੀ ਅਧਿਆਪਕ, ਮੈਡਮ ਜਸਵਿੰਦਰ ਕੌਰ, ਮੈਡਮ ਜਸਵੀਰ ਕੌਰ, ਸਮੂਹ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੂਹ ਪੰਚਾਇਤ ਦੇ ਸਹਿਯੋਗ ਨਾਲ ਪੜੋ ਪੰਜਾਬ ਪੜਾਓ ਪੰਜਾਬ ਵਿੱਚ ਮੱਲਾਂ ਮਾਰਨ ਵਾਲੇ ਬੱਚਿਆ ਨੂੰ ਇਨਾਮ ਤਕਸੀਮ ਕੀਤੇ ਗਏ। ਇਸ ਮੌਕੇ ਪਰਗਟ ਸਿੰਘ, ਗੇਂਦਾਂ ਸਿੰਘ, ਸੁਖਮੰਦਰ ਸਿੰਘ, ਹਰਬੰਸ ਸਿੰਘ, ਹਰਵਿੰਦਰ ਸਿੰਘ, ਕਹਾਣੀਕਾਰ ਜਸਵੀਰ ਸਿੱਧੂ ਦਮਦਮੀ ਆਦਿ ਵਿਸੇਸ ਤੌਰ 'ਤੇ ਸ਼ਾਮਿਲ ਹੋਏ।