09 Sep, 2026 03:39 PM
ਤਲਵੰਡੀ ਸਾਬੋ, 09 ਸਤੰਬਰ (ਗੁਰਜੰਟ ਸਿੰਘ ਨਥੇਹਾ)- ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਫਿਜ਼ੀਓਥੈਰੇਪੀ ਵਿਭਾਗ ਵੱਲੋਂ 'ਵਿਸ਼ਵ ਫਿਜ਼ੀਓਥੈਰੇਪੀ ਦਿਵਸ 2026' ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਵਿਭਾਗੀ ਕੋਆਰਡੀਨੇਟਰਾਂ ਡਾ. ਰਿਤੂ ਅਤੇ ਡਾ. ਨਵਜੋਤ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ 100 ਤੋਂ ਵੱਧ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਸਮਾਗਮ ਦਾ ਮੁੱਖ ਉਦੇਸ਼ ਸਿਹਤ ਸੰਭਾਲ,
09 Sep, 2026 02:43 PM
ਕਰੀਬ 600 ਕਰੋੜ ਦੇ ਪ੍ਰੋਜੈਕਟ ਦੀ ਥਾਂ 100 ਈ-ਬੱਸਾਂ ਆਮ ਰੂਟਾਂ ’ਤੇ ਚਲਾਉਣ ਦੀ ਤਿਆਰੀਅੰਮ੍ਰਿਤਸਰ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ BRTS ਪ੍ਰੋਜੈਕਟ ਹੁਣ ਆਪਣੇ ਅੰਤਿਮ ਪੜਾਅ ਵਿੱਚ ਪਹੁੰਚ ਗਿਆ ਹੈ। ਸ਼ਹਿਰ ਦੀਆਂ ਸੜਕਾਂ ਵਿਚਕਾਰ ਬਣੇ BRTS ਕੋਰੀਡੋਰ ਨੂੰ ਡਿਸਮੈਂਟਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਕੋਰੀਡੋਰ ਨਾਲ ਬਣੇ ਪਲੇਟਫਾਰਮ ਅਤੇ ਰੇਲਿੰਗ ਵੀ ਹਟਾਏ ਜਾਣਗੇ। ਸਰਕਾਰ ਦਾ ਦਾਅਵਾ ਹੈ ਕਿ ਕੋਰੀਡੋਰ ਹਟਣ ਤੋਂ ਬਾਅਦ ਸੜਕਾਂ ਖੁੱਲ੍ਹੀਆਂ ਹੋਣਗੀਆਂ
09 Sep, 2026 02:32 PM
Punjab ਦੇ ਇਸ ਜ਼ਿਲ੍ਹੇ ’ਚ 12 ਸਤੰਬਰ ਨੂੰ ਛੁੱਟੀ ਦਾ ਐਲਾਨਅੰਮ੍ਰਿਤਸਰ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ 12 ਸਤੰਬਰ 2026, ਸ਼ਨੀਵਾਰ ਨੂੰ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਹ ਸਥਾਨਕ ਛੁੱਟੀ ਐਲਾਨੀ ਗਈ ਹੈ।
09 Sep, 2026 11:09 AM
Chandigarh ਰੇਲਵੇ ਸਟੇਸ਼ਨ ’ਤੇ ਕੱਲ੍ਹ ਤੋਂ 36 ਦਿਨਾਂ ਦਾ ਬਲਾਕ, 12 ਟਰੇਨਾਂ ਰੱਦਕਈ ਟਰੇਨਾਂ ਅੰਬਾਲਾ ਤੇ ਮੁਹਾਲੀ ਤੋਂ ਚੱਲਣਗੀਆਂ, 20 ਟਰੇਨਾਂ ਦੇ ਪਲੇਟਫਾਰਮ ਵੀ ਬਦਲੇਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਪੁਨਰ ਨਿਰਮਾਣ ਕਾਰਨ ਆਉਣ ਵਾਲੇ ਦਿਨਾਂ ਵਿੱਚ ਰੇਲ ਯਾਤਰੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਰੇਲਵੇ ਨੇ ਨਿਰਮਾਣ ਕਾਰਜ ਲਈ 36 ਦਿਨਾਂ ਦਾ ਬਲਾਕ ਮਨਜ਼ੂਰ ਕੀਤਾ ਹੈ। ਇਹ ਕੰਮ ਤਿੰਨ ਪੜਾਵਾਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਦੌਰਾਨ ਸਟੇਸ਼ਨ
09 Sep, 2026 11:02 AM
ਵਕੀਲਾਂ ਦੀਆਂ ਚੋਣਾਂ ’ਚ ਸਾਫ਼ ਅਕਸ ਤੇ ਸੰਘਰਸ਼ੀ ਉਮੀਦਵਾਰਾਂ ਨੂੰ ਜਿਤਾਉਣ ਦਾ ਸੱਦਾ: ਆਇਲੂ ਪੰਜਾਬਇਨ੍ਹਾਂ ਚੋਣਾਂ ਵਿੱਚ ਇਸਤਰੀਆਂ ਦਾ ਰਾਖਵਾਂਕਰਨ ਸ਼ਲਾਘਾਯੋਗ: ਦਲਿਓ/ਧੀਰਜਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਆਲ ਇੰਡੀਆ ਲਾਇਰਜ਼ ਯੂਨੀਅਨ (ਆਇਲੂ) ਪੰਜਾਬ ਇਕਾਈ ਨੇ ਸੂਬੇ ਭਰ ਵਿੱਚ 11 ਸਤੰਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ’ਤੇ ਬਾਰ ਐਸੋਸੀਏਸ਼ਨਾਂ ਵਿੱਚ ਪ੍ਰਧਾਨ, ਸਕੱਤਰ ਅਤੇ ਹੋਰ ਅਹੁਦੇਦਾਰਾਂ ਦੀਆਂ ਹੋਣ ਵਾਲੀਆਂ ਚੋਣਾਂ ਸਬੰਧੀ ਸਮੁੱਚੇ ਵਕੀਲ ਭਾਈਚਾਰੇ ਨੂੰ ਅਪੀਲ ਕੀਤੀ ਹੈ। ਯੂਨੀਅਨ
09 Sep, 2026 10:53 AM
12 ਸਤੰਬਰ ਤੋਂ ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ’ਤੇ ਸਖ਼ਤੀ, ਲੱਗੇਗਾ 2 ਹਜ਼ਾਰ ਰੁਪਏ ਜੁਰਮਾਨਾਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਵਿੱਚ ਹੁਣ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਰਕਾਰ ਦੇ ਫੈਸਲੇ ਮੁਤਾਬਕ 12 ਸਤੰਬਰ ਤੋਂ ਖੁੱਲ੍ਹੇ ਵਿੱਚ ਕੂੜਾ ਸੁੱਟਦੇ ਫੜੇ ਜਾਣ ’ਤੇ 2 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ। ਜੇਕਰ ਕੋਈ ਵਿਅਕਤੀ ਦੂਜੀ ਵਾਰ ਇਹ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਖ਼ਿਲਾਫ਼ ਕੇਸ ਵੀ ਦਰਜ ਕੀਤਾ ਜਾਵੇਗਾ।ਸਰਕਾਰ ਨੇ
08 Sep, 2026 10:38 AM
ਬੋਰਡਿੰਗ ਸਕੂਲ ’ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, 5 ਵਿਦਿਆਰਥੀ ਸਸਪੈਂਡ; ਸਾਰੇ ਪੰਜਾਬ ਦੇਚੰਡੀਗੜ੍ਹ, 8 ਸਤੰਬਰ: ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇੱਕ ਬੋਰਡਿੰਗ ਸਕੂਲ ਵਿੱਚ ਸਿੱਖ ਵਿਦਿਆਰਥੀ ਨਾਲ ਰੈਗਿੰਗ ਦੇ ਮਾਮਲੇ ਵਿੱਚ 5 ਵਿਦਿਆਰਥੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ। ਇਹ ਸਾਰੇ ਵਿਦਿਆਰਥੀ ਪੰਜਾਬ ਦੇ ਦੱਸੇ ਜਾ ਰਹੇ ਹਨ ਅਤੇ 11ਵੀਂ ਤੇ 12ਵੀਂ ਜਮਾਤ ਵਿੱਚ ਪੜ੍ਹਦੇ ਹਨ। ਰੈਗਿੰਗ ਦਾ ਸ਼ਿਕਾਰ ਹੋਇਆ ਵਿਦਿਆਰਥੀ ਵੀ ਪੰਜਾਬ ਦਾ ਹੈ ਅਤੇ ਉਹ ਨੌਵੀਂ ਜਮਾਤ ਵਿੱਚ ਪੜ੍ਹਦਾ ਹੈ।ਪੁਲਿਸ ਨੇ
08 Sep, 2026 10:30 AM
ਦਿੱਲੀ PG ਹਾਦਸੇ ਤੋਂ ਬਾਅਦ MCD ਦਾ ਵੱਡਾ ਕਦਮ, ਹੁਣ ਸਾਰੀਆਂ ਇਮਾਰਤਾਂ ਦੀ ਹੋਵੇਗੀ ਜਾਂਚਚੰਡੀਗੜ੍ਹ, 8 ਸਤੰਬਰ: ਦਿੱਲੀ ਦੇ ਸਤਿਆ ਨਿਕੇਤਨ ਵਿੱਚ ਇਮਾਰਤ ਹਾਦਸੇ ਤੋਂ ਬਾਅਦ ਨਗਰ ਨਿਗਮ (MCD) ਨੇ ਪੂਰੀ ਦਿੱਲੀ ਵਿੱਚ ਇਮਾਰਤਾਂ ਦੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। MCD ਨੇ ਸਾਰੇ ਜ਼ੋਨਾਂ ਦੇ ਬਿਲਡਿੰਗ ਵਿਭਾਗ ਨਾਲ ਸਬੰਧਤ ਐਗਜ਼ੀਕਿਊਟਿਵ ਇੰਜੀਨੀਅਰਾਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਇਮਾਰਤਾਂ ਦਾ ਨਿਰੀਖਣ ਕਰਕੇ 10 ਸਤੰਬਰ ਤੱਕ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।ਸਤਿਆ ਨਿਕੇਤਨ ਹਾਦਸੇ ਤੋਂ ਬਾਅਦ
08 Sep, 2026 10:22 AM
ਸਾਕਾ ਨੀਲਾ ਤਾਰਾ: 42 ਸਾਲ ਬਾਅਦ ਹਾਈ ਕੋਰਟ ਦਾ ਵੱਡਾ ਫ਼ੈਸਲਾ, 133 ਪੀੜਤਾਂ ਲਈ ਬਦਲਵੀਂ ਜ਼ਮੀਨ ਦਾ ਰਾਹ ਸਾਫ਼ਚੰਡੀਗੜ੍ਹ, 8 ਸਤੰਬਰ: ਆਪ੍ਰੇਸ਼ਨ ਬਲੂ ਸਟਾਰ ਦੌਰਾਨ ਅੰਮ੍ਰਿਤਸਰ ਵਿੱਚ ਦੁਕਾਨਾਂ ਅਤੇ ਕਾਰੋਬਾਰ ਗੁਆਉਣ ਵਾਲੇ 133 ਪੀੜਤਾਂ ਦੀ 42 ਸਾਲ ਪੁਰਾਣੀ ਉਡੀਕ ਹੁਣ ਖ਼ਤਮ ਹੋਣ ਦੇ ਰਾਹ ’ਤੇ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੀੜਤਾਂ ਨੂੰ ਰਾਹਤ ਦਿੰਦਿਆਂ ਪੰਜਾਬ ਸਰਕਾਰ ਨੂੰ ਮਾਲ ਮੰਡੀ ਵਿੱਚ ਪ੍ਰਭਾਵਿਤ ਲੋਕਾਂ ਨੂੰ 1988 ਦੇ ਕੋਰੀਡੋਰ ਪ੍ਰੋਜੈਕਟ ਤਹਿਤ ਤੈਅ 1,000 ਰੁਪਏ ਪ੍ਰਤੀ ਗਜ਼
04 Sep, 2026 12:35 PM
Misl Satluj Party ਦੇ ਪ੍ਰਧਾਨ ਅਜੈਪਾਲ ਸਿੰਘ ਬਰਾੜ ਨੇ ਸੁਨਾਮ ਦੇ ਸ਼ੇਰੋਂ ਪਿੰਡ ਵਿੱਚ ਪੰਜਾਬ ਪੁਲਿਸ ਵੱਲੋਂ ਇੱਕ ਸਿੱਖ ਨੌਜਵਾਨ ਨਾਲ ਕਥਿਤ ਤੌਰ ’ਤੇ ਕੀਤੇ ਗਏ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਾਮਲੇ ਵਿੱਚ ਕਥਿਤ ਤੌਰ ’ਤੇ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।ਅਜੈਪਾਲ ਸਿੰਘ ਬਰਾੜ ਨੇ ਕਿਹਾ ਕਿ ਸੁਨਾਮ ਦੇ ਸ਼ੇਰੋਂ ਪਿੰਡ ਦੇ ਸਿੱਖ ਨੌਜਵਾਨ
04 Sep, 2026 11:21 AM
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗਸ੍ਰੀ ਅੰਮ੍ਰਿਤਸਰ, 4 ਸਤੰਬਰ- ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਨਾਲ ਕਥਿਤ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੇ ਮਾਮਲੇ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ
13 Aug, 2026 03:40 PM
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਦੋ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 7 ਗੈਰ-ਕਾਨੂੰਨੀ ਪਿਸਤੌਲ ਅਤੇ 2.030 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹਥਿਆਰਾਂ ਵਾਲੇ ਮਾਮਲੇ ਦੇ
06 Aug, 2026 12:03 PM
ਦੋਰਾਹਾ, 6 ਅਗਸਤ (ਅਮਰੀਸ਼ ਆਨੰਦ): ਬਹੁਜਨ ਸਮਾਜ ਪਾਰਟੀ (ਬਸਪਾ) ਦੇ ਵਿਧਾਨ ਸਭਾ ਹਲਕਾ ਪਾਇਲ ਦਾ ਮੀਡੀਆ ਇੰਚਾਰਜ ਅਤੇ ਸੈਕਟਰ ਇੰਚਾਰਜ ਅਤੇ ਸਮਾਜ ਸੇਵੀ ਰਣਜੀਤ ਸਿੰਘ ਨੋਨਾ ਬਰਮਾਲੀਪੁਰ ਨੇ ਕਿਹਾ ਹੈ ਕਿ ਦੇਸ਼ ਵਿੱਚ ਬਸਪਾ ਹੀ ਇਕੱਲੀ ਅਜਿਹੀ ਪਾਰਟੀ ਹੈ ਜਿਸ ਨੇ ਹਮੇਸ਼ਾ ਗਰੀਬ, ਮਜ਼ਦੂਰ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਨੇ ਉੱਤਰ ਪ੍ਰਦੇਸ਼ ਦੀ ਮੁੱਖ ਮੰਤਰੀ ਵਜੋਂ ਚਾਰ ਵਾਰ ਸੇਵਾ
27 Mar, 2026 05:53 PM
ਸੰਗਤ ਜੀਓ,ਅੱਜ ਦਾ ਸਮਾਂ ਸਾਡੀ ਸੂਝ-ਬੂਝ, ਸਿਆਣਪ ਅਤੇ ਪੰਥਕ ਸੋਚ ਦੀ ਸਭ ਤੋਂ ਵੱਡੀ ਪਰਖ ਕਰ ਰਿਹਾ ਹੈ। ਕੁਝ ਵਰਗਾਂ ਵੱਲੋਂ “ਬੇਅਦਬੀ ਰੋਕੂ ਕਾਨੂੰਨ” ਦੀ ਮੰਗ ਜ਼ੋਰਾਂ ‘ਤੇ ਹੈ, ਪਰ ਇਸ ਮੰਗ ਦੇ ਅਸਲ ਪ੍ਰਭਾਵਾਂ ਨੂੰ ਸਮਝਣਾ ਬਹੁਤ ਜ਼ਰੂਰੀ ਹੈ। ਸਭ ਤੋਂ ਪਹਿਲਾਂ ਇਹ ਗੱਲ ਦਿਲ ਵਿੱਚ ਵਸਾਉਣ ਵਾਲੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਰਬ ਉੱਚ ਹਨ। ਉਨ੍ਹਾਂ ਦੀ ਮਹਾਨਤਾ ਨੂੰ ਕਿਸੇ ਮਨੁੱਖੀ ਕਾਨੂੰਨ ਜਾਂ ਅਦਾਲਤੀ ਮਾਪਦੰਡ ਨਾਲ ਨਹੀਂ ਤੋਲਾ ਜਾ ਸਕਦਾ। ਇਸ ਮੰਗ ਨਾਲ ਕੁਝ ਮੁੱਢਲੇ ਸਵਾਲ
08 Mar, 2026 11:28 PM
ਸਿੱਖ ਮਿਸ਼ਨਰੀ ਕਾਲਜ ਸਰਕਲ ਜਲੰਧਰ ਵੱਲੋਂ ਚਲ ਰਹੀ ਹਫਤਾਵਾਰੀ ਗੁਰਮਤਿ ਕਲਾਸ ਹਮੇਸ਼ਾਂ ਦੀ ਤਰ੍ਹਾਂ ਇਸ ਐਤਵਾਰ ਵੀ ਕੰਵਰ ਸਤਨਾਮ ਸਿੰਘ ਖਾਲਸਾ ਕੰਪਲੈਕਸ, ਬਸਤੀ ਸ਼ੇਖ ਮਾਡਲ ਹਾਊਸ ਰੋਡ ਜਲੰਧਰ ਵਿਖੇ ਲਗਾਈ ਗਈ। ਕਲਾਸ ਦੀ ਸ਼ੁਰੂਆਤ ਹਰਕੋਮਲ ਕੌਰ ਵੱਲੋਂ ਮੂਲ ਮੰਤ੍ਰ ਦਾ ਜਾਪ ਕਰਕੇ ਕੀਤੀ ਗਈ। ਇਸ ਤੋਂ ਬਾਅਦ ਸਿੱਖ ਮਿਸ਼ਨਰੀ ਕਾਲਜ ਸਰਕਲ ਜਲੰਧਰ ਦੇ ਕਵੀਸ਼ਰੀ ਜਥੇ ਵੱਲੋਂ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਸੰਬੰਧਿਤ ਕਵੀਸ਼ਰੀ ਪ੍ਰਸੰਗ ਪੇਸ਼ ਕੀਤਾ ਗਿਆ। ਇਸ ਮੌਕੇ
08 Mar, 2026 11:14 PM
ਪੰਜਾਬ ਵਿੱਚ ਪ੍ਰਸਤਾਵਿਤ “ਬੇਅਦਬੀ ਵਿਰੋਧੀ ਕਾਨੂੰਨ” ਨੂੰ ਲੈ ਕੇ ਚਰਚਾ ਤੇਜ਼ ਹੋ ਰਹੀ ਹੈ। ਕਈ ਲੋਕ ਇਸਨੂੰ ਕੌਮ ਦੀ ਵੱਡੀ ਜਿੱਤ ਵਜੋਂ ਦੇਖ ਰਹੇ ਹਨ, ਪਰ ਕੁਝ ਵਿਚਾਰਕ ਇਸ ਦੇ ਸੰਭਾਵਿਤ ਨਤੀਜਿਆਂ ਨੂੰ ਲੈ ਕੇ ਚਿੰਤਾ ਵੀ ਜ਼ਾਹਿਰ ਕਰ ਰਹੇ ਹਨ।ਸੋਸ਼ਲ ਮੀਡੀਆ ’ਤੇ ਕੀਤੀ ਇਕ ਪੋਸਟ ਵਿੱਚ ਗੁਰਜੀਤ ਸਿੰਘ ਆਜ਼ਾਦ ਨੇ ਇਸ ਮਾਮਲੇ ’ਤੇ ਆਪਣਾ ਦ੍ਰਿਸ਼ਟੀਕੋਣ ਸਾਂਝਾ ਕੀਤਾ। ਉਨ੍ਹਾਂ ਨੇ ਲਿਖਿਆ ਕਿ ਜੇਕਰ ਇਹ ਕਾਨੂੰਨ ਬਣਦਾ ਹੈ ਤਾਂ ਭਵਿੱਖ ਵਿੱਚ ਇਸਦਾ ਇਸਤੇਮਾਲ ਸਿੱਖਾਂ ਨੂੰ ਹੀ ਅਦਾਲਤੀ ਮਾਮਲਿਆਂ ਵਿੱਚ
07 Mar, 2026 11:24 PM
ਪੰਜਾਬ ਵਿੱਚ ਬੇਅਦਬੀ ਵਿਰੋਧੀ ਕਾਨੂੰਨ ਨੂੰ ਲੈ ਕੇ ਚੱਲ ਰਹੀ ਚਰਚਾ ਦੇ ਦਰਮਿਆਨ ਸ਼੍ਰੋਮਣੀ ਕਮੇਟੀ ਦੀ ਮੈਂਬਰ ਕਿਰਨਜੋਤ ਕੌਰ ਨੇ ਵੀ ਆਪਣਾ ਮਤ ਪ੍ਰਗਟ ਕੀਤਾ ਹੈ। 7 ਮਾਰਚ 2026 ਨੂੰ ਫੇਸਬੁੱਕ ’ਤੇ ਕੀਤੀ ਇੱਕ ਪੋਸਟ ਵਿੱਚ ਉਨ੍ਹਾਂ ਨੇ ਇਸ ਮਸਲੇ ’ਤੇ ਆਪਣੇ ਵਿਚਾਰ ਸਾਂਝੇ ਕੀਤੇ। ਕਿਰਨਜੋਤ ਕੌਰ ਨੇ ਲਿਖਿਆ ਕਿ ਜੇਕਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਸਿੱਖ ਸਿਧਾਂਤਾਂ ਨੂੰ ਪਾਸੇ ਰੱਖ ਕੇ ਲੋਕਾਂ ਅਤੇ ਮੀਡੀਆ ਦੇ ਦਬਾਅ ਹੇਠ ਫੈਸਲੇ ਕਰਦੀ ਹੈ ਤਾਂ ਭਵਿੱਖ ਵਿੱਚ ਇਸ ਨੂੰ ਸਿੱਖ ਵਿਰੋਧੀ ਹੋਣ ਦੇ
21 Feb, 2026 11:52 AM
ਦੋਰਾਹਾ, 21 ਫ਼ਰਵਰੀ (ਅਮਰੀਸ਼ ਆਨੰਦ): ਸਰਸਵਤੀ ਮਾਡਲ ਸੀਨੀਅਰ ਸੈਕੈਂਡਰੀ ਸਕੂਲ,ਦੋਰਾਹਾ ਵਿਖੇ ਸਕੂਲ ਮੁਖੀ ਪ੍ਰੀਤੀਸ਼ ਗੁਸਾਈਂ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਬੜੇ ਉਤਸ਼ਾਹ ਅਤੇ ਸਮਰਪਣ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ “ਅੱਜ ਦਾ ਵਿਚਾਰ” ਨਾਲ ਕੀਤੀ ਗਈ, ਜੋ ਮਾਤ ਭਾਸ਼ਾ ਦੀ ਮਹੱਤਤਾ ਨਾਲ ਸੰਬੰਧਿਤ ਸੀ।ਇਸ ਮੌਕੇ ਨੌਵੀਂ ਜਮਾਤ ਦੀ ਵਿਦਿਆਰਥਣ ਮਨਰੂਪ ਕੌਰ ਨੇ ਮਾਤ ਭਾਸ਼ਾ ਦਿਵਸ ਦੇ ਇਤਿਹਾਸਕ ਪਿਛੋਕੜ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਦਿਵਸ
17 Feb, 2026 08:47 PM
ਦੋਰਾਹਾ, 17 ਫਰਵਰੀ: ਸ੍ਰੀਮਤੀ ਪ੍ਰੀਤਮ ਕੌਰ, ਪਤਨੀ ਸਵਰਗਵਾਸੀ ਸ. ਪਰਮਜੀਤ ਸਿੰਘ ਸੇਠ ਜੀ ਅਤੇ ਰੋਜ਼ਾਨਾ ਨਵਾਂ ਜ਼ਮਾਨਾ ਦੇ ਸੀਨੀਅਰ ਪੱਤਰਕਾਰ ਹਰਮਿੰਦਰ ਸੇਠ ਜੀ ਅਤੇ ਸੰਤ ਨਿਰੰਕਾਰੀ ਮੰਡਲ ਦੋਰਾਹਾ ਬ੍ਰਾਂਚ ਦੇ ਸੰਚਾਲਕ ਜੀ ਦੀ ਸਤਿਕਾਰਯੋਗ ਮਾਤਾ ਜੀ, ਸਤਿਗੁਰੂ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।ਉਨ੍ਹਾਂ ਦਾ ਅੰਤਿਮ ਸੰਸਕਾਰ 18 ਫਰਵਰੀ 1:00 ਵਜੇ ਦੋਰਾਹਾ ਦੇ ਸ਼ਿਵਪੁਰੀ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
16 Feb, 2026 07:14 PM
ਜਲੰਧਰ 16 ਫਰਵਰੀ (ਅਮਰੀਸ਼ ਆਨੰਦ): : ਬੀਤੇ ਦਿਨੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਜਲੰਧਰ ਵਿਖੇ ਬੀਬੀ ਬਿਮਲਾ ਦੇਵੀ ਸ਼ਰਮਾ ਜੀ ਦੀ ਅੰਤਿਮ ਕਿਰਿਆ ਮੌਕੇ ਗਰੁੜ ਪੁਰਾਣ ਦੇ ਪਾਠ ਨੂੰ ਸਰਵਣ ਕਰਦਿਆਂ ਸੋਗ ਸਭਾ ਵਿੱਚ ਸ਼ਿਰਕਤ ਕੀਤੀ ਅਤੇ ਦੁਖੀ ਪਰਿਵਾਰ ਨਾਲ ਗਹਿਰਾ ਦੁੱਖ ਸਾਂਝਾ ਕੀਤਾ।ਇਸ ਮੌਕੇ ਉਨ੍ਹਾਂ ਕਿਹਾ ਕਿ ਬੀਬੀ ਬਿਮਲਾ ਦੇਵੀ ਸ਼ਰਮਾ ਜੀ ਦੇ ਦੇਹਾਂਤ ਨਾਲ ਪਰਿਵਾਰ ਨੂੰ ਨਾ-ਪੂਰਾ ਹੋਣ ਵਾਲਾ ਘਾਟਾ ਪਿਆ ਹੈ ਅਤੇ ਉਹ ਆਪਣੇ ਪਿੱਛੇ ਇਕ ਸਨੇਹੀ ਅਤੇ