Punjab Infoline

ਪੰਜਾਬੀ

93 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, 103 ਡਿਗਰੀ ਬੁਖ਼ਾਰ

26 Feb, 2025 11:34 AM
93 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜੀ, 103 ਡਿਗਰੀ ਬੁਖ਼ਾਰ

ਪੰਜਾਬ-ਹਰਿਆਣਾ ਦੀ ਖਨੌਰੀ ਸਰਹੱਦ 'ਤੇ 93 ਦਿਨਾਂ ਤੋਂ ਮਰਨ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਵਿਗੜ ਗਈ ਹੈ। ਉਨ੍ਹਾਂ ਦਾ ਬਲੱਡ ਪ੍ਰੈਸ਼ਰ 176/107 ਤੱਕ ਵਧ ਗਿਆ ਅਤੇ ਹੁਣ ਉਨ੍ਹਾਂ ਨੂੰ 103 ਡਿਗਰੀ ਤਕ ਬੁਖ਼ਾਰ ਹੋ ਗਿਆ। ਡਾਕਟਰੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ, ਉਨ੍ਹਾਂ ਦੇ ਸਿਰ ‘ਤੇ ਪਾਣੀ ਦੀਆਂ ਪੱਟੀਆਂ ਰੱਖ ਕੇ ਤਾਪਮਾਨ ਘਟਾਉਣ ਦੀ ਕੋਸ਼ਿਸ਼ ਜਾਰੀ ਹੈ।


ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਡੱਲੇਵਾਲ ਨੇ ਲੋਕਾਂ ਅਤੇ ਕਿਸਾਨਾਂ ਨੂੰ ਵੱਡੀ ਗਿਣਤੀ ‘ਚ ਖਨੌਰੀ ਬਾਰਡਰ ‘ਤੇ ਪਹੁੰਚਣ ਦੀ ਅਪੀਲ ਕੀਤੀ, ਤਾਂ ਜੋ ਅੰਦੋਲਨ ਨੂੰ ਹੋਰ ਮਜ਼ਬੂਤ ਕਰਕੇ ਆਪਣੇ ਹੱਕ ਦੀ ਜਿੱਤ ਨੂੰ ਯਕੀਨੀ ਬਣਾਇਆ ਜਾ ਸਕੇ।

ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ 14 ਫ਼ਰਵਰੀ ਤੋਂ ਮੁੜ ਗੱਲਬਾਤ ਸ਼ੁਰੂ ਹੋਈ। 22 ਫ਼ਰਵਰੀ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਹੋਈ ਮੀਟਿੰਗ ‘ਚ ਕਿਸਾਨਾਂ ਨੇ ਆਪਣਾ ਪੱਖ ਰੱਖਿਆ। ਸਰਕਾਰ ਨੇ ਕਿਸਾਨਾਂ ਵੱਲੋਂ ਪੇਸ਼ ਕੀਤੇ ਤੱਥ ਮੰਗੇ ਹਨ, ਤਾਂ ਜੋ ਉਹ ਆਪਣੇ ਮਾਹਿਰਾਂ ਨਾਲ ਵਿਚਾਰ-ਵਟਾਂਦਰਾ ਕਰ ਸਕੇ।

ਇਸ ਦੇ ਮੱਦੇਨਜ਼ਰ, ਪੰਜਾਬ-ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਤੌੜ ਦੇਣ ਦਾ ਫ਼ੈਸਲਾ ਕੀਤਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਹੁਣ ਦਿੱਲੀ ਵੱਲ ਮਾਰਚ 19 ਮਾਰਚ ਤੋਂ ਬਾਅਦ ਹੋਵੇਗਾ।

Posted By: Punjab Infoline Bureau